You are here:: News ਪੰਜਾਬ ਹੜ੍ਹਾਂ ਦੀ ਰੋਕਥਾਮ ਸਬੰਧੀ ਮੀਟਿੰਗ
 
 

ਹੜ੍ਹਾਂ ਦੀ ਰੋਕਥਾਮ ਸਬੰਧੀ ਮੀਟਿੰਗ

E-mail Print PDF

ਚੰਡੀਗੜ੍ਹ, 30 ਅਗਸਤ  ਮਾਨਸਾ ਜ਼ਿਲ੍ਹੇ ਵਿੱਚ ਹੜ੍ਹਾਂ ਤੋਂ ਪ੍ਰਭਾਵਤ ਹੋਣ ਵਾਲੇ ਪਿੰਡਾਂ ਦੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਤਨੂ ਐਮ. ਕਸ਼ਯਪ ਦੀ ਪ੍ਰਧਾਨਗੀ ਹੇਠ ਅੱਜ ਬਾਅਦ ਦੁਪਹਿਰ ਮਾਨਸਾ ਵਿਖੇ ਹੋਈ। ਇਸ ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਸਰਦੂਲਗੜ੍ਹ ਸਬ-ਡਿਵੀਜ਼ਨ ਵਿੱਚ ਪਹਿਲਾਂ ਆਏ ਹੜ੍ਹਾਂ ਸਮੇਂ ਤਾਇਨਾਤ ਸੈਕਟਰ ਅਫਸਰਾਂ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਕੰਮ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਖੁਰਾਕ ਤੇ ਸਪਲਾਈ ਵਿਭਾਗ, ਜਨ ਸਿਹਤ ਵਿਭਾਗ, ਪਟਵਾਰੀ, ਪੰਚਾਇਤ ਸਕੱਤਰ ਵੱਲੋਂ ਹਰ ਸ਼ਾਮ ਨੂੰ ਸਾਰੇ ਦਿਨ ਦੀ ਰਿਪੋਰਟ ਇਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਨੋਟਿਸ ਵਿੱਚ ਲਿਆਂਦੀ ਜਾਵੇਗੀ।ਸ੍ਰੀਮਤੀ ਤਨੂ ਨੇ ਦੱਸਿਆ ਕਿ ਬੁਢਲਾਡਾ ਸਬ-ਡਿਵੀਜ਼ਨ ਲਈ 23 ਟੀਮਾਂ ਵੱਖ-ਵੱਖ ਸੈਕਟਰਾਂ ਵਿੱਚ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਬੁਢਲਾਡਾ ਸਬ-ਡਿਵੀਜ਼ਨ ਲਈ ਨਵੇਂ ਰਾਹਤ ਕੈਂਪ ਸਥਾਪਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਫਸਰਾਂ ਨੂੰ ਵੀ ਸਖ਼ਤੀ ਨਾਲ ਕਿਹਾ ਕਿ ਉਹ ਪਸ਼ੂਆਂ ਲਈ ਹਰੇ ਚਾਰੇ ਦਾ ਪ੍ਰਬੰਧ ਕਰਨ ਅਤੇ ਸੰਭਾਲ ਰੱਖਣ ਦਾ ਹਰ ਉਪਰਾਲਾ ਕਰਨ। ਉਨ੍ਹਾਂ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਰੂਰੀ ਵਸਤਾਂ ਦੀ ਸਪਲਾਈ ਕਰਨ ਲਈ ਢੁੱਕਵੇਂ

 ਪ੍ਰਬੰਧ ਕਰਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਜੀਤ ਸਿੰਘ ਸੰਧੂ, ਐਸ.ਡੀ. ਐਮ. ਡਾ. ਐਨ.ਐਸ. ਬਰਾੜ, ਐਸ.ਡੀ. ਐਮ. ਬੁਢਲਾਡਾ, ਨੀਰਜ ਕੁਮਾਰ ਗੁਪਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਵਿੰਦਰ ਸਿੰਘ ਸਮਾਓਂ ਤੇ ਹੋਰ ਅਧਿਕਾਰੀਆਂ ਨੇ ਆਪਣੇ ਵਿਭਾਗ ਦੀ ਪ੍ਰਗਤੀ ਰਿਪੋਰਟ ਇਸ ਮੀਟਿੰਗ ਵਿੱਚ ਦੱਸੀ।

Trackback(0)
Comments (0)add comment

Write comment
smaller | bigger

security image
Write the displayed characters


busy
 
 
 
 
Copyright © 2011 Sikh Virsa (Punjabi & English Monthly Magazine). All Rights Reserved. Designed by MehraMedia.com