ਚੰਡੀਗੜ੍ਹ, 1 ਸਤੰਬਰ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਪੰਜਾਬ ਦੀਆਂ ਜੇਲ੍ਹਾਂ ਵਿਚ ਸਜ਼ਾ ਪੂਰੀ ਹੋਣ ਦੇ ਬਾਵਜੂਦ ਰਿਹਾਅ ਨਾ ਕੀਤੇ ਜਾਣ ਵਾਲੇ ਪਾਕਿਸਤਾਨੀ ਕੈਦੀਆਂ ਦੀ ਰਿਪੋਰਟ ਮੰਗੀ ਹੈ। ਭਾਰਤ ਪਾਕਿ ਸਰਹੱਦ ਪਾਰ ਕਰਨ ਵਾਲੇ ਸਭ ਤੋਂ ਜ਼ਿਆਦਾ ਪਾਕਿਸਤਾਨੀ ਕੈਦੀ ਪੰਜਾਬ ਵਿਚ ਹਨ। ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਕਈ ਅਜਿਹੇ ਪਾਕਿਸਤਾਨੀ ਕੈਦੀ ਬੰਦ ਹਨ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ। ਇਨ੍ਹਾਂ ਦੀ ਗਿਣਤੀ ਪੰਜ ਦਰਜਨ ਤੋਂ ਜ਼ਿਆਦਾ ਹੈ ਇਨ੍ਹਾਂ ਵਿਚ ਅਜਿਹੇ ਕੈਦੀ ਹਨ ਜੋ ਸਰਹੱਦ ਪਾਰ ਕਰਕੇ ਭਾਰਤ 'ਚ ਗੈਰ ਕਾਨੂੰਨੀ ਤੌਰ 'ਤੇ ਭਾਰਤ ਵਿਚ ਆਏ ਅਤੇ ਫੜ੍ਹੇ ਗਏ। ਜਾਣਕਾਰੀ ਦੇ ਅਨੁਸਾਰ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਨਾ ਕਰਨ ਦਾ ਮੁੱਖ ਕਾਰਨ ਉਨ੍ਹਾਂ ਦੀ ਵੈਰੀਫਿਕੇਸ਼ਨ ਨਾ ਹੋਣਾ ਹੈ। ਜਿਨ੍ਹਾਂ ਕੈਦੀਆਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਪਰ ਅਜੇ ਤੱਕ ਉਨ੍ਹਾਂ ਦੀ ਰਿਹਾਈ ਸੰਭਵ ਨਹੀਂ ਹੋ ਸਕੀ ਉਨ੍ਹਾਂ ਬਾਰੇ ਪੰਜਾਬ ਸਰਕਾਰ ਨੇ ਪਾਕਿਸਤਾਨੀ ਅੰਬੈਸੀ ਨਾਲ ਸੰਪਰਕ ਕੀਤਾ ਹੈ। ਇਸ ਤੋਂ ਇਲਾਵਾ ਇਨ੍ਹਾਂ ਕੈਦੀਆਂ ਦੀ ਰਿਹਾਈ ਵਿਚ ਸਰਕਾਰ ਨੂੰ ਕਾਨੂੰਨੀ ਅੜਚਣਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਧਿਆਨਯੋਗ ਹੈ ਕਿ ਪਾਕਿਸਤਾਨ ਕੈਦੀਆਂ ਦੀ ਰਿਹਾਈ ਨੂੰ ਲੈ ਕੇ
ਵਕੀਲ ਰੰਜਨ ਲਖਨਪਾਲ ਨੇ ਵੀ ਹਾਈਕੋਰਟ ਵਿਚ ਵੱਖ ਵੱਖ ਕੈਦੀਆਂ ਨੂੰ ਲੈ ਕੇ ਪਟੀਸ਼ਨਾਂ ਦਾਇਰ ਕੀਤੀਆਂ ਹਨ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਵੱਡੀ ਗਿਣਤੀ ਪਾਕਿਸਤਾਨੀ ਜਾਸੂਸ ਵੀ ਗ੍ਰਿਫਤਾ ਕੀਤੇ ਗਏ। ਹਨ।




