ਆਜਮਗੜ੍ਹ, 4 ਸਤੰਬਰ ਉੱਤਰ ਪ੍ਰਦੇਸ਼ ਦੇ ਆਜਮਗੜ੍ਹ ਜਿਲ੍ਹੇ ਦੇ ਬਿਲਰੀਆਗੰਜ ਕਸਬੇ ਵਿੱਚ ਅੱਜ ਸਵੇਰੇ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਮਾਰੂਤੀ ਵੈਨ ਵਿੱਚ ਅਚਾਨਕ ਅੱਗ ਲੱਗ ਜਾਣ ਨਾਲ ਨੌ ਵਿਦਿਆਰਥੀ ਬੁਰੀ ਤਰ੍ਹਾਂ ਝੁਲਸ ਗਏ। ਪੁਲੀਸ ਸੂਤਰਾਂ ਨੇ ਦੱਸਿਆ ਕਿ ਉਕਤ ਘਟਨਾ ਅੱਜ ਸਵੇਰੇ ਲਗਭਗ ਅੱਠ ਵਜੇ ਦੇ ਕਰੀਬ ਉਸ ਸਮੇਂ ਹੋਈ ਜਦੋਂ ਮਾਂ ਯਸ਼ੋਦਾ ਸਕੂਲ ਦੇ 22 ਬੱਚਿਆਂ ਨੂੰ ਲੈ ਕੇ ਜਾ ਰਹੀ ਮਾਰੂਤੀ ਵੈਨ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਵਿੱਚ ਨੌ ਬੱਚੇ ਬੁਰੀ ਤਰ੍ਹਾਂ ਝੁਲਸ ਗਏ।
ਵੈਨ ਵਿੱਚ ਕਿਹੜੇ ਕਾਰਨਾਂ ਕਰਕੇ ਅੱਗ ਲੱਗੀ ਇਸਦੀ ਹਾਲੇ ਅਧਿਕਾਰਿਕ ਪੁਸ਼ਟੀ ਨਹੀਂ ਹੋਈ। ਪਰੰਤੂ ਦੱਸਿਆ ਜਾਂਦਾ ਹੈ ਕਿ ਵੈਨ ਵਿੱਚ ਲੱਗੇ ਗੈਸ ਸਿਲੰਡਰ ਕਾਰਨ ਅੱਗ ਲੱਗੀ। ਸਾਰੇ ਬਚਿਆਂ ਨੂੰ ਤੁਰੰਤ ਇਲਾਜ ਲਈ ਨਜਦੀਕੀ ਸਿਹਤ ਕੇਂਦਰ ਲਿਜਾਇਆ ਗਿਆ, ਇਹਨਾਂ ਵਿੱਚੋਂ ਕੁਝ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ
ਜਿਲ੍ਹੇ ਦੇ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀ ਘਟਨਾ ਸਥਾਨ ਤੇ ਪਹੁੰਚ ਗਏ।
Trackback(0)
Comments (0)

Write comment



