You are here:: News ਭਾਰਤ ਨਕਸਲੀਆਂ ਖਿਲਾਫ਼ ਕਾਰਵਾਈ ਜਾਰੀ ਰਹੇਗੀ-ਕੇਂਦਰ
 
 

ਨਕਸਲੀਆਂ ਖਿਲਾਫ਼ ਕਾਰਵਾਈ ਜਾਰੀ ਰਹੇਗੀ-ਕੇਂਦਰ

E-mail Print PDF

ਕੋਲਮ, 6 ਸਤੰਬਰ -ਪਿਛਲੇ ਲੰਬੇ ਸਮੇਂ ਤੋਂ ਨਕਸਲੀਆਂ ਵੱਲੋਂ ਫੈਲਾਈ ਜਾ ਰਹੀ ਹਿੰਸਾ ਦੇ ਮੱਦੇਨਜ਼ਰ ਸਰਕਾਰ ਨੇ ਨਕਸਲੀਆਂ ਪ੍ਰਤੀ ਕੋਈ ਨਰਮੀ ਨਾ ਵਰਤੇ ਜਾਣ ਦੀ ਗੱਲ ਆਖੀ ਹੈ। ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਦੀ ਨਕਸਲੀਆਂ ਨੂੰ ਹਿੰਸਾ ਛੱਡ ਕੇ ਮੁੱਖ ਧਾਰਾ ਵਿਚ ਆਉਣ ਦੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੇ ਖਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਕੇਂਦਰੀ ਗ੍ਰਹਿ ਸਕੱਤਰ ਜੀ.ਕੇ. ਪਿਲੱਈ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਬਿਹਾਰ ਵਿਚ ਨਕਸਲੀਆਂ ਖਿਲਾਫ਼ ਮੌਜੂਦਾ ਮੁਹਿੰਮ ਜਾਰੀ ਰਹੇਗੀ। ਇਸ ਤੋਂ ਪਹਿਲਾਂ ਅੱਜ ਨਕਸਲੀਆਂ ਵੱਲੋਂ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਰਿਹਾਅ ਕਰਨ ਤੋਂ ਬਾਅਦ ਬਿਹਾਰ ਦੋੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਕਿਹਾ ਸੀ ਕਿ ਅਸੀਂ ਸਮਾਜ ਦੇ ਮੁੱਖ ਧਾਰਾ ਵਿਚ ਵਰਤਣ, ਆਪਣੀਆਂ ਇੱਛਾਵਾਂ ਦੀ

ਸਰਕਾਰ ਬਣਾਉਣ ਲਈ ਚੋਣਾਂ ਲੜਣ 'ਤੇ ਤੁਹਾਡਾ ਸਵਾਗਤ ਕਰਾਂਗੇ। ਹਿੰਸਾ ਤੁਹਾਡੀ ਸ਼ਿਕਾਇਤ ਦਾ ਹੱਲ ਨਹੀਂ ਕਰੇਗੀ।

Trackback(0)
Comments (0)add comment

Write comment
smaller | bigger

security image
Write the displayed characters


busy
 
 
 
 
Copyright © 2011 Sikh Virsa (Punjabi & English Monthly Magazine). All Rights Reserved. Designed by MehraMedia.com